ਗੋਲਡੀ ਬਰਾੜ ਕੈਲੀਫੋਰਨੀਆ ’ਚ ਤੇ ਅਮਰੀਕਾ ਤੋਂ ਮੰਗ ਰਿਹਾ ਹੈ ਸ਼ਰਨ

ਗੋਲਡੀ ਬਰਾੜ ਕੈਲੀਫੋਰਨੀਆ ’ਚ ਤੇ ਅਮਰੀਕਾ ਤੋਂ ਮੰਗ ਰਿਹਾ ਹੈ ਸ਼ਰਨ

ਨਵੀਂ ਦਿੱਲੀ, 28 ਸਤੰਬਰ (ਕਾਫਲਾ)
ਅਤਵਿਾਦੀ ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਹੈ। ਇਹ ਖੁਲਾਸਾ ਭਾਰਤੀ ਖੁਫੀਆ ਏਜੰਸੀਆਂ ਦੇ ਨਵੇਂ ਡੋਜ਼ੀਅਰ ਨੇ ਕੀਤਾ ਹੈ। ਗੋਲਡੀ ਬਰਾੜ 15 ਅਗਸਤ 2017 ਨੂੰ ਭਾਰਤ ਤੋਂ ਕੈਨੇਡਾ ਪਹੁੰਚਿਆ ਅਤੇ ਬਾਅਦ ਵਿੱਚ ਅਮਰੀਕਾ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਉਹ ਕੈਲੀਫੋਰਨੀਆ ਵਿਚ ਰਹਿ ਰਿਹਾ ਹੈ ਤੇ ਅਮਰੀਕਾ ਤੋਂ ਕਾਨੂੰਨੀ ਢੰਗ ਨਾਲ ਸ਼ਰਨ ਮੰਗ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਹੈ। ਏਜੰਸੀਆਂ ਤੋਂ ਬਚਣ ਲਈ ਬਰਾੜ ਐਨਕ੍ਰਿਪਟਡ ਕਮਿਊਨੀਕੇਸ਼ਨ ਐਪਸ ਦੀ ਵਰਤੋਂ ਕਰ ਰਹੇ ਹਨ।

Radio Mirchi