ਵਿਧਾਇਕ ਜੈਕ੍ਰਿਸ਼ਨ ਸਿੰਘ ਰੋੜੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ

ਵਿਧਾਇਕ ਜੈਕ੍ਰਿਸ਼ਨ ਸਿੰਘ ਰੋੜੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ
ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕ੍ਰਿਸ਼ਨ ਸਿੰਘ ਰੋੜੀ ਨੂੰ ਪੰਜਾਬ ਵਿਧਾਨ ਸਭਾ ਦਾ ਸਰਬਸੰਮਤੀ ਨਾਲ ਡਿਪਟੀ ਸਪੀਕਰ ਚੁਣਿਆ ਗਿਆ ਹੈ। ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਵਿਧਾਨ ਸਭਾ ਖੇਤਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਡਿਪਟੀ ਸਪੀਕਰ ਦੇ ਅਹੁਦੇ ਲਈ ਸ੍ਰੀ ਰੋੜੀ ਦਾ ਨਾਂ ਪੇਸ਼ ਕੀਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਸ੍ਰੀ ਰੋੜੀ ਦੇ ਨਾਂ ਦਾ ਸਮਰਥਨ ਕੀਤਾ।