ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਭਾਜਪਾ ’ਚ ਸ਼ਾਮਲ ਹੋਣਗੇ

ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਭਾਜਪਾ ’ਚ ਸ਼ਾਮਲ ਹੋਣਗੇ
ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਅਗਲੇ ਹਫਤੇ ਭਾਜਪਾ ਵਿੱਚ ਸ਼ਾਮਲ ਹੋਣਗੇ। ਪਾਰਟੀ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਇਸ ਨਾਲ ਆਪਣੀ ਪਾਰਟੀ ਵੀ ਭਾਜਪਾ 'ਚ ਰਲਾ ਮਿਲਾ ਲੈਣਗੇ। ਉਹ ਦਿੱਲੀ 'ਚ ਪਾਰਟੀ ਪ੍ਰਧਾਨ ਜੇਪੀ ਨੱਢਾ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਣਗੇ।