ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ

ਅਮਰੀਕਾ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ‘ਮਿਲ ਕੇ ਕੰਮ ਕਰਨ’ ਤੇ ਤਣਾਅ ਘਟਾਉਣ ਦੀ ਅਪੀਲ
ਨਵੀਂ ਦਿੱਲੀ-ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ 22 ਅਪਰੈਲ ਦੇ ਦਹਿਸ਼ਤੀ ਹਮਲੇ ਮਗਰੋਂ ਦੋਵਾਂ ਮੁਲਕਾਂ ਦਰਮਿਆਨ ਬਣੇ ਤਣਾਅ ਨੂੰ ਘਟਾਉਣ ਅਤੇ ‘ਇਕ ਦੂਜੇ ਨਾਲ ਮਿਲ ਕੇ ਕੰਮ ਕਰਨ’। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਭਾਰਤ ਤੇ ਆਪਣੇ ਹਮਰੁਤਬਾ ਐੱਸ.ਜੈਸ਼ੰਕਰ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਵੱਖੋ ਵੱਖਰੇ ਤੌਰ ’ਤੇ ਗੱਲਬਾਤ ਕੀਤੀ।
ਜੈਸ਼ੰਕਰ ਨਾਲ ਫੋਨ ’ਤੇ ਕੀਤੀ ਗੱਲਬਾਤ ਦੌਰਾਨ ਰੂਬੀਓ ਨੇ ਪਹਿਲਗਾਮ ਦਹਿਸ਼ਤੀ ਹਮਲੇ ਵਿਚ ਗਈਆਂ 26 ਜਾਨਾਂ ’ਤੇ ਦੁੱਖ ਦਾ ਇਜ਼ਹਾਰ ਕੀਤਾ। ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਰੂਬੀਓ ਨੇ ‘ਅਤਿਵਾਦ ਵਿਰੁੱਧ ਭਾਰਤ ਨਾਲ ਸਹਿਯੋਗ ਲਈ ਅਮਰੀਕਾ ਦੀ ਵਚਨਬੱਧਤਾ’ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਭਾਰਤ ਨੂੰ ਦੱਖਣੀ ਏਸ਼ੀਆ ਵਿੱਚ ਤਣਾਅ ਘਟਾਉਣ ਅਤੇ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਪਾਕਿਸਤਾਨ ਨਾਲ ਕੰਮ ਕਰਨ ਲਈ ਵੀ ਉਤਸ਼ਾਹਿਤ ਕੀਤਾ।’’
ਰੂਬੀਓ ਨਾਲ ਫ਼ੋਨ ’ਤੇ ਗੱਲਬਾਤ ਤੋਂ ਕੁਝ ਘੰਟਿਆਂ ਬਾਅਦ ਜੈਸ਼ੰਕਰ ਨੇ ਵੀਰਵਾਰ ਨੂੰ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਦੇ ਦੋਸ਼ੀਆਂ, ਸਮਰਥਕਾਂ ਅਤੇ ਸਾਜ਼ਿਸ਼ਘਾੜਿਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।
 

Radio Mirchi